ਤਰਕਸ਼ੀਲ ਦਾ ਮਾਰਚ-ਅਪ੍ਰੈਲ 2023 ਅੰਕ ਇਥੋਂ ਪੜ੍ਹੋ
Mar-Apr 23
- Details
- Hits: 425
ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਤਰਕਸ਼ੀਲ ਮੈਗਜ਼ੀਨ ਦੇ ਮੁੱਖ ਸੰਪਾਦਕ ਵੱਲੋਂ ਅਗਲੇ ਮਹੀਨੇ ਪ੍ਰਕਾਸ਼ਿਤ ਕੀਤੇ ਜਾ ਰਹੇ ਵਿਦਿਆਰਥੀ ਵਿਸ਼ੇਸ਼ ਅੰਕ ਲਈ 10+2 ਤੱਕ ਦੇ ਵਿਦਿਆਰਥੀਆਂ ਤੋਂ ਅਗਾਂਹ ਵਧੂ, ਸਮਾਜ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨ ਵਾਲੀਆਂ, ਵਿਗਿਆਨਕ ਸੋਚ ਆਦਿ ਨਾਲ ਸੰਬੰਧਿਤ ਰਚਨਾਵਾਂ ਦੀ ਮੰਗ ਕੀਤੀ ਜਾਂਦੀ ਹੈ. ਇਹ ਰਚਨਾ ਮਿੰਨੀ ਕਹਾਣੀ, ਲੇਖ, ਕਵਿਤਾ, ਗੀਤ ਆਦਿ ਸਾਹਿਤਕ ਵਿਧਾਵਾਂ ਵਿੱਚ 150 ਸ਼ਬਦਾਂ ਤੋਂ ਵੱਧ ਨਹੀਂ ਹੋਣੀ ਚਾਹੀਦੀ.ਇਹ ਰਚਨਾ ਵਿਦਿਆਰਥੀ ਦੀ ਮੌਲਿਕ ਰਚਨਾ ਹੋਣੀ ਚਾਹੀਦੀ ਹੈ. ਕਿਸੇ ਹੋਰ ਲੇਖਕ ਦੀ ਰਚਨਾ ਹੋਣ ਜਾਂ ਕਿਸੇ ਅਧਿਆਪਕ ਵੱਲੋਂ ਲਿਖੀ ਹੋਈ ਜਾਪਣ 'ਤੇ ਰਚਨਾ ਪ੍ਰਕਾਸ਼ਿਤ ਨਹੀਂ ਕੀਤੀ ਜਾਵੇਗੀ.
ਸੰਪਾਦਕੀ ਮੰਡਲ ਵੱਲੋਂ ਪ੍ਰਾਪਤ ਰਚਨਾਵਾਂ ਵਿੱਚੋਂ ਸਭ ਤੋਂ ਵਧੀਆ 10 ਰਚਨਾਵਾਂ ਦੀ ਚੋਣ ਕਰਕੇ ਉਹਨਾਂ ਨੂੰ ਵਿਦਿਆਰਥੀ ਵਿਸ਼ੇਸ਼ ਅੰਕ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ. ਰਚਨਾ ਹੇਠਾਂ ਵਿਦਿਆਰਥੀ ਆਪਣਾ ਫੋਨ ਨੰਬਰ ਜਾਂ ਪੂਰਾ ਡਾਕ ਪਤਾ ਜਰੂਰ ਲਿਖੇ. ਚੁਣੀਆਂ ਰਚਨਾਵਾਂ ਪ੍ਰਕਾਸ਼ਿਤ ਹੋਣ 'ਤੇ ਅੰਕ ਦੀ ਇੱਕ ਕਾਪੀ ਵਿਦਿਆਰਥੀ ਨੂੰ ਡਾਕ ਰਾਹੀਂ ਜਾਂ ਹੋਰ ਕਿਸੇ ਮਾਧਿਅਮ ਰਾਹੀਂ ਭੇਜੀ ਜਾਵੇਗੀ. ਰਚਨਾਵਾਂ ਭੇਜਣ ਲਈ ਡਾਕ ਪਤਾ: ਮੁੱਖ ਸੰਪਾਦਕ "ਤਰਕਸ਼ੀਲ", ਤਰਕਸ਼ੀਲ ਭਵਨ, ਬਰਨਾਲਾ ਹੈ ਜਾਂ ਇਹ ਈਮੇਲ ਰਾਹੀਂ balbirlongowal1966@gmail.com 'ਤੇ ਜਾਂ ਫੋਨ ਨੰਬਰ, 98153 17028 'ਤੇ ਵਟਸਐਪ ਰਾਹੀਂ ਵੀ ਭੇਜੀ ਜਾ ਸਕਦੀ ਹੈ. ਰਚਨਾ 'ਤਰਕਸ਼ੀਲ ' ਮੈਗਜ਼ੀਨ ਦੇ ਸੰਪਾਦਕੀ ਮੰਡਲ ਦੇ ਮੈਬਰਾਂ ਨੂੰ ਜਾਂ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਕਿਸੇ ਆਗੂ ਰਾਹੀਂ ਵੀ ਭੇਜੀ ਜਾ ਸਕਦੀ ਹੈ.