ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਤਲਾਣੀਆਂ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ

ਸਰਹਿੰਦ, 10 ਅਪ੍ਰੈਲ (ਬਲਦੇਵ ਜਲਾਲ): 23 ਮਾਰਚ 1931 ਦੇ ਸ਼ਹੀਦਾਂ ਨੂੰ ਸਮਰਪਿਤ ਨੁਕੜ ਨਾਟਕ ਪ੍ਰੋਗਰਾਮ ਪਿੰਡ ਤਲਾਣੀਆਂ ਦੇ ਬਰੋਟੇ ਵਾਲੇ ਚੌਂਕ ਵਿੱਚ ਆਯੋਜਿਤ ਕੀਤਾ ਗਿਆ. ਇਸ ਪ੍ਰੋਗਰਾਮ ਦਾ ਆਯੋਜਨ ਬਾਬਾ ਫਤਿਹ ਸਿੰਘ ਨੌਜਵਾਨ ਸਭਾ ਤਲਾਣੀਆਂ ਨੇ ਕੀਤਾ.ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮਾਸਟਰ ਹਰਜੀਤ ਸਿੰਘ ਤਰਖਾਣ

ਮਾਜਰਾ ਨੇ ਪੰਜਾਬ ਵਿੱਚ ਤਰਕਸ਼ੀਲ ਲਹਿਰ ਦੇ ਇਤਿਹਾਸ ਅਤੇ ਇਸ ਦੀਆਂ ਸਰਗਰਮੀਆਂ ਬਾਰੇ ਦੱਸਿਆ ਤੇ ਲੋਕਾਂ ਨੂੰ ਸਮਝਾਇਆ ਕਿ ਦੁਨੀਆਂ ਵਿੱਚ ਕੋਈ ਗੈਬੀਸ਼ਕਤੀ ਨਹੀਂ ਹੁੰਦੀ ਸਗੋਂ ਸ਼ਕਤੀ ਦੇ ਨਾਂ ਤੇ ਪਾਖੰਡੀ ਸਾਧ ਲੋਕਾਂ ਦੀ ਲੁਟ ਕਰਦੇ ਹਨ.

ਉਸ ਤੋਂ ਬਾਅਦ ਬਲਦੇਵ ਜਲਾਲ ਨੇ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਹਨਾਂ ਬਾਰੇ ਜਾਣਕਾਰੀ ਦਿੱਤੀ. ਉਸ ਨੇ ਸ਼ਹੀਦ ਭਗਤ ਸਿੰਘ ਦੀ ਸੋਚ ਬਾਰੇ ਵਿਸਥਾਰ ਨਾਲ ਦਸਦਿਆਂ ਲੋਕਾਂ ਨੂੰ ਭਗਤ ਸਿੰਘ ਦੀ ਸੋਚ ਅਨੁਸਾਰ ਵਿਗਿਆਨਕ ਸੋਚ ਅਪਨਾਉਣ ਦਾ ਸੱਦਾ ਦਿਤਾ. ਇਸ ਉਪਰੰਤ ਬਲਵਿੰਦਰ ਬਸੰਤਪੁਰਾ ਦੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਅਾਧਾਰਤ ਅਤੇ ਅਜੋਕੇ ਲੀਡਰਾਂ ਦੀ ਸੋਚ ਤੇ ਕਰਾਰੀ ਚੋਟ ਕਰਦਾ ਨਾਟਕ ‘ਤੇ ਬੁਤ ਜਾਗ ਪਿਆ’ ਖੇਡਿਆ ਗਿਆ.

ਮੁੱਖ ਬੁਲਾਰੇ ਦੇ ਤੌਰ 'ਤੇ  ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਜ਼ੋਨ ਪਟਿਆਲਾ ਦੇ ਮੁਖੀ ਰਾਮ ਕੁਮਾਰ ਜੀ ਨੇਬੜੇ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਇਕਤਰ ਹੋਏ ਲੋਕਾਂ ਨੂੰ ਸਾਡੇ ਸਮਾਜ ਵਿੱਚ ਪ੍ਰਚਲਿਤ ਵਹਿਮਾਂ ਭਰਮਾਂ ਬਾਰੇ ਦਸਿਆ ਅਤੇ ਜਾਦੂ ਦੇ ਟਰਿਕਾਂ ਨਾਲ ਬੜੇ ਹੀ ਮਨੋਰੰਜਕ ਢੰਗ ਨਾਲ ਲੋਕਾਂ ਨੂੰ ਸਮਝਾਇਆ. ਉਹਨਾਂ ਨੇ ਆਪਣੇ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਦਸਿਆ ਕਿ ਕਿਵੇਂ  ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਨੂੰ ਬਾਬੇ ਭੂਤ-ਪ੍ਰੇਤਾਂ ਦੇ ਨਾਮ ਤੇ ਲੁਟਦੇ ਹਨ. ਪ੍ਰੋਗਰਾਮ ਦੇ ਅਖੀਰ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਮੌਜੂਦਾ ਹਾਲਾਤਾਂ ਨੂੰ ਬਿਆਨ ਕਰਦਾ ਨਾਟਕ ‘ਕਿਰਤੀ’ ਖੇਡਿਆ ਗਿਆ. ਸਟੇਜ ਸੈਕਟਰੀ ਦੀ ਡਿਊਟੀ ਮਨਦੀਪ ਸਿੰਘ ਮਾਜਰੀ ਸੋਢੀਆਂ ਨੇ ਨਿਭਾਈ. ਇਸ ਤੋਂ ਇਲਾਵਾ ਦੀਪਕ ਕੁਮਾਰ, ਬਹਾਦਰ ਜਲਾਲ, ਜਸਪ੍ਰੀਤ ਸਾਨੀਪੁਰ, ਪਰਮਿੰਦਰ ਤਰਖਾਣਮਾਜਰਾ, ਗੁਰਪ੍ਰੀਤ ਸਰਹਿੰਦ ਅਤੇ ਜਤਿੰਦਰਪਾਲ ਸਿੰਘ ਪਟਿਆਲਾ ਤੋਂ ਵਿਸ਼ੇਸ ਤੌਰ ਤੇ ਇਸ ਪ੍ਰੋਗਰਾਮ ’ਚ ਸ਼ਾਮਲ ਹੋਏ.

powered by social2s