ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਸ਼ਹੀਦ ਊਧਮ ਸਿੰਘ ਅਤੇ ਸਟੀਫਨ ਹਾਕਿੰਗ ਨੂੰ ਸਮਰਪਿਤ ਚੇਤਨਾ ਪ੍ਰੀਖਿਆ ਕਰਵਾਈ

ਸੂਬਾ-ਪੱਧਰੀ ਨਤੀਜਾ 16 ਜੁਲਾਈ ਨੂੰ ਅਤੇ ਕੇਂਦਰ ਪੱਧਰੀ ਨਤੀਜਾ 17 ਨੂੰ

ਲੁਧਿਆਣਾ, 14 ਜੁਲਾਈ (ਡਾ.ਮਜੀਦ ਅਜਾਦ ): ਸ਼ਹੀਦ ਉੱਧਮ ਸਿੰਘ ਅਤੇ ਮਹਾਨ ਵਿਗਿਆਨੀ ਸਟੀਫਨ ਹਾਕਿੰਗ ਦੀ ਯਾਦ ਵਿੱਚ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਕਰਵਾਈ ਗਈ. ਤਰਕਸ਼ੀਲ ਸੁਸਾਇਟੀ ਪੰਜਾਬ ਦੁਆਰਾ ਆਯੋਜਿਤ ਇਸ ਪ੍ਰੀਖਿਆ ਦਾ ਮੁੱਖ-ਮੰਤਵ ਵਿਦਿਆਰਥੀਆਂ ਵਿੱਚ ਸਹੀਦ ਊਧਮ

ਸਿੰਘ ਦੇ ਜੀਵਣ, ਚਰਿੱਤਰ, ਸੰਘਰਸ ਅਤੇ ਉਹਨਾਂ ਦੇ ਵਿਚਾਰਾਂ ਨੂੰ ਪਹੁਚਾਉਣਾ ਅਤੇ ਮਹਾਨ ਵਿਗਿਆਨੀ ਸਟੀਫਨ ਹਾਕਿੰਗ ਸਬੰਧੀ ਗਿਆਨ ਦੇ ਬਹਾਨੇ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਪੈਦਾ ਕਰਨਾ ਹੈ. ਇਸ ਤਹਿਤ ਜੋਨ ਲਧਿਆਣਾ ਅਧੀਨ ਪੈਂਦੀਆ 8 ਤਰਕਸ਼ੀਲ ਇਕਾਈਆ ਚੋਂ 5 ਇਕਾਈਆਂ ਅਧੀਨ ਬਨਾਏ ਗਏ 7 ਪ੍ਰੀਖਿਆ ਕੇਂਦਰਾਂ ਵਿੱਚ 475 ਵਿਦਿਆਰਥੀਆ ਨੇ ਭਾਗ ਲਿਆ. ਇਸਦਾ ਸੂਬਾ-ਪੱਧਰੀ ਨਤੀਜਾ ਤੇ 16 ਜੁਲਾਈ ਨੂੰ ਅਤੇ ਸੈਂਟਰ-ਪੱਧਰ ਤੇ 17 ਜੁਲਾਈ ਨੂੰ ਐਲਾਨਿਆ ਜਾਵੇਗਾ. ਇਸ ਮੌਕੇ ਤਰਕਸ਼ੀਲ ਜੋਨ ਲੁਧਿਆਣਾ ਦੇ ਮੁਖੀ ਦਲਵੀਰ ਕਟਾਣੀ ਅਤੇ ਮੀਡੀਆ-ਮੁਖੀ ਆਗੂ ਡਾ.ਮਜੀਦ ਅਜਾਦ ਨੇ ਕਿਹਾ ਕਿ ਇਸ ਟੈਸਟ ਵਿੱਚ ਉੱਚ ਸਥਾਨ ਪ੍ਰਾਪਤ ਵਾਲੇ ਵਿਦਿਆਰਥੀਆ ਨੂੰ ਦਿਲ-ਖਿਚਵੇਂ ਇਨਾਮ ਮਿਤੀ 20 ਅਗਸਤ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ-ਪੱਧਰੀ ਪ੍ਰੋਗਰਾਮ ਵਿੱਚ ਸਨਮਾਨਿਤ ਕੀਤਾ ਜਾਵੇਗਾ.ਇਸਦੇ ਨਾਲ ਹੀ ਸਥਾਨਕ ਪੱਧਰ ਤੇ ਸੈਂਟਰ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀ ਸਵੇਰ ਦੀ ਸਭਾ ਮੋਕੇ ਸਨਮਾਨਿਤ ਕੀਤੇ ਜਾਨਗੇ.

ਇਸ ਪ੍ਰੀਖਿਆ ਨੂੰ ਸਿਰੇ-ਚੜਾਉਣ ਲਈ ਸੂਬਾ ਇੰਚਾਰਜ ਰਾਜਿੰਦਰ ਭਦੌੜ ਨੇ ਅਤੇ ਜੱਥੇਬੰਦਕ ਮੁਖੀ ਦਲਵੀਰ ਕਟਾਣੀ, ਆਤਮਾ ਸਿੰਘ ਆਦਿ ਜੋਨਲ ਨਿਰਿਖਿਅਕ ਦੇ ਤੌਰ ਤੇ ਡਿਉਟੀ ਨਿਭਾਈ. ਇਸ ਮੌਕੇ ਹੋਰਨਾਂ ਤੋਂ ਬਿਨਾਂ ਆਤਮਾਂ ਸਿੰਘ ਲੁਧਿਆਣਾ, ਬਖਸ਼ੀ ਰਾਮ, ਕਰਨੈਲ ਸਿੰਘ, ਨਛਤਰ ਸਿੰਘ ਜਰਗ ਆਦਿ ਨੇ ਲਧਿਆਣਾ ਜੋਨ ਅਧੀਨ ਪੈਂਦੀਆਂ ਇਕਾਈਆਂ ਮਾਲੇਰ ਕੋਟਲਾ, ਸਾਹਨੇਵਾਲ, ਲੁਧਿਆਣਾ, ਜਗਰਾਉਂ, ਸਿਧਾਰ, ਸਮਰਾਲਾ, ਜਰਗ ਤੋਂ ਤਰਕਸ਼ੀਲ ਮੈਂਬਰਾਂ ਨੇ ਭਾਗ ਲਿਆ.

powered by social2s