ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਅਪੀਲ...ਅਪੀਲ...ਅਪੀਲ

ਤਰਕਚੇਤਨਾ ਪਰਖ ਪ੍ਰੀਖਿਆ ਸਾਲ (ਦਸੰਬਰ 2021)

ਜੋ ਕਿਸਾਨ ਸੰਘਰਸ਼ ਨੂੰ ਸਮਰਪਿਤ ਹੈ, ਲਈ ਆਰਥਿਕ ਸਹਿਯੋਗ ਦੀ ਜਰੂਰਤ ਹੈ. ਸਾਡੀ ਨਵੀਂ ਪੀੜ੍ਹੀ ਦਾ ਸੋਚਣ ਢੰਗ ਵਿਗਿਆਨ ਅਧਾਰਿਤ ਬਣਾਉਣ ਦੇ ਉਦੇਸ਼ ਤਹਿਤ ਕੰਮ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਨੇ ਪਿਛਲੀ ਪ੍ਰੀਖਿਆ 'ਚ 22 ਕੁ ਹਜਾਰ ਵਿਦਿਆਰਥੀਆਂ ਤੱਕ ਪਹੁੰਚ ਕੀਤੀ

ਸੀ. ਆਉਣ ਵਾਲ਼ੇ ਸਮੇਂ 'ਚ ਟੀਚਾ ਲੱਖਾਂ ਵਿਦਿਆਰਥੀਆਂ ਤੱਕ ਪਹੁੰਚ ਕਰਨ ਦਾ ਹੈ. ਇਸ ਕੰਮ ਲਈ ਸੁਸਾਇਟੀ ਆਪਣੇ ਵਿੱਤੀ ਸਾਧਨਾਂ ਦੀ ਮਜਬੂਰੀ ਕਰਕੇ ਵੀ ਵਿਦਿਆਰਥੀਆਂ ਨੂੰ ਸਲੇਬਸ ਸਬੰਧੀ ਪੁਸਤਕਾਂ ਦੀ ਪਹੁੰਚ ਘੱਟੋ ਘੱਟ ਰੇਟ ਤੇ ਮੁਹਈਆ ਕਰਵਾ ਰਹੀ ਹੈ. ਹੁਣ ਇਹ ਪ੍ਰੀਖਿਆ ਵਿਦਿਆਰਥੀ ਕੇਂਦਰਿਤ ਮੰਨਕੇ ਫ਼ਰੀ ਆਫ਼ ਕਾਸਟ(ਮੁਫ਼ਤ) ਇਹ ਪੁਸਤਕਾਂ ਬੱਚਿਆਂ ਦੇ ਹੱਥ ਦੇਣਾ ਚਾਹੁੰਦੇ ਹਾਂ.

ਜੇਕਰ ਤੁਹਾਨੂੰ ਇਹ ਕੰਮ ਚੰਗਾ ਲਗਦਾ ਹੈ ਤਾਂ

ਇਸ ਸਹਿਯੋਗ ਲਈ ਤੁਸੀਂ ਬਰਨਾਲਾ, (ਪੰਜਾਬ) ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਬੈਂਕ PNB ਖਾਤਾ ਨੰਬਰ 0044000100282234 IFSC: PUNB0004400 ਖਾਤੇ 'ਚ ਆਨ ਲਾਈਨ ਰਾਸ਼ੀ ਭੇਜ ਸਕਦੇ ਹੋ ਅਤੇ ਉਸਦੀ ਸਕਰੀਨ ਫੋਟੋ/ਸੂਚਨਾ ਵਿੱਤ ਵਿਭਾਗ ਮੁਖੀ ਰਾਜੇਸ਼ ਕੁਮਾਰ ਦੇ ਮੋਬਾਇਲ ਨੰਬਰ +919815670725 ਤੇ ਵੀ ਲਾਜ਼ਿਮੀ ਭੇਜਣੀ ਹੈ.

ਵੱਲੋਂ: ਜਥੇਬੰਦਕ ਸੂਬਾ ਮੁਖੀ:  ਹੇਮਰਾਜ ਸਟੈਨੋ ਮੋਬ +919876953561

ਚੇਤਨਾ ਪਰਖ ਪ੍ਰੀਖਿਆ ਵਿਭਾਗ ਮੁਖੀ: ਰਾਜਿੰਦਰ ਭਦੌੜ ਮੋਬ +919872874620

ਅਦਾਰਾ :- ਤਰਕਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.)

ਮੁੱਖ ਦਫ਼ਤਰ,

ਸੰਘੇੜਾ ਬਾਈ ਪਾਸ ਤਰਕਸ਼ੀਲ ਭਵਨ,

ਬਰਨਾਲਾ (ਪੰਜਾਬ)-148101

Email- This email address is being protected from spambots. You need JavaScript enabled to view it.

www.tarksheel.org

powered by social2s