ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਨੂੰ

ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ.ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਇਸ ਮੇਲੇ ਦੀ ਵਧੇਰੇ ਜਾਣਕਾਰੀ ਤੇ ਮੇਲੇ ਦੀ ਥਾਂ ਬਾਰੇ →ਇਥੋਂ ਸੱਦਾ ਪੱਤਰ ਡਾਉਨਲੋਡ ਕਰੋ।

ਵੱਲੋਂ- ਤਰਕਸ਼ੀਲ ਸੁਸਾਇਟੀ ਪੰਜਾਬ

ਇੱਕੋ ਵੇਲੇ ਕੀਤੇ ਸੁਰਿੰਦਰ ਕਟਾਣੀ ਅਤੇ ਬਖਤੌਰ ਸਿੰਘ ਦੇ ਮ੍ਰਿਤਕ ਸਰੀਰ ਖੋਜਾਂ ਲਈ ਦਾਨ

ਲੁਧਿਆਣਾ, 25 ਜਨਵਰੀ(ਡਾ. ਮਜੀਦ ਅਜਾਦ): ਤਰਕਸ਼ੀਲ ਸੁਸਾਇਟੀ ਇਕਾਈ ਜਗਰਾਉਂ ਦੇ ਪੁਰਾਣੇ ਮੈਂਬਰ ਬਖਤੌਰ ਸਿੰਘ ਅਖਾੜਾ ਅਤੇ ਕਟਾਣੀ ਪਿੰਡ ਦੇ ੳਘੇ ਸਮਾਜ ਸੇਵਕ ਸੁਰਿੰਦਰ ਸਿੰਘ ਕਟਾਣੀ ਦਾ ਸਰੀਰ ਅੱਜ ਉਹਨਾਂ ਦੀ ਮੌਤ ਉਪਰੰਤ ਉਹਨਾਂ ਦੀ ਵਸੀਅਤ ਮੁਤਾਬਕ ਸਰੀਰ ਨੂੰ ਮੈਡੀਕਲ ਖੋਜਾਂ ਵਾਸਤੇ

ਦਾਨ ਕੀਤਾ ਗਿਆ.

ਚੇਤੇ ਰਹੇ ਕਿ ਸਰਿੰਦਰ ਸਿੰਘ ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਲੁਧਿਆਣਾ ਦੇ ਜੱਥੇਬੰਦਕ ਮੁਖੀ ਦਲਵੀਰ ਕਟਾਣੀ ਦੇ ਵੱਡੇ ਭਰਾ ਸਨ ਅਤੇ ਉਹ ਤਰਕਸ਼ੀਲ ਵਿਚਾਰਧਾਰਾ ਤੋਂ ਪ੍ਰਭਾਵਤ ਸਨ. ਉਹਨਾਂ ਦੀ ਮ੍ਰਿਤਕ ਦੇਹ ਸੀ.ਐਮ.ਸੀ. ਲੁਧਿਆਣਾ ਨੂੰ ਦਾਨ ਕੀਤੀ ਗਈ. ਉਨਾਂ ਦੇ ਮ੍ਰਿਤਕ ਸਰੀਰ ਨੂੰ ਅੰਬੂਲੈਂਸ ਵਿੱਚ ਕਟਾਣੀ ਪਿੰਡ ਤੋਂ ਅਤੇ ਬਖਤੌਰ ਸਿੰਘ ਅਖਾੜਾ ਦਾ ਸਰੀਰ ਜਗਰਾਊਂ ਨੇੜਲੇ ਪਿੰਡ ਅਖਾੜਾ ਤੋਂ ਰਿਸ਼ਤੇਦਾਰਾਂ ਅਤੇ ਸਥਾਨਕ ਅਫਸੋਸ ਕਰਨ ਅਏ ਸਾਥੀਆਂ ਸਮੇਤ ਲੁਧਿਆਣਾ ਵਿਖੇ ਲਿਜਾਇਆ ਗਿਆ, ਜਿੱਥੋਂ ਇਸ ਨੂੰ ਸਾਰੇ ਪਰਿਵਾਰ ਵਲੋਂ ਵਿਦਾਇਗੀ ਦਿੱਤੀ ਗਈ.

ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਲੁਧਿਆਣਾ ਦੇ ਆਗੂ ਆਤਮਾ ਸਿੰਘ ਨੇ ਕਿਹਾ ਕਿ ਤਰਕਸ਼ੀਲ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਪ੍ਰਚਾਰ-ਪ੍ਰਸਾਰ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਸਰੀਰ ਦਾਨ ਲਈ ਅੱਗੇ ਆ ਰਹੇ ਹਨ. ਉਹਨਾਂ ਅੱਗੇ ਕਿਹਾ ਕਿ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਸੀ.ਐਮ. ਸੀ. ਲੁਧਿਆਣਾ ਵਿੱਖੇ ਇੱਕ ਸਾਲ ਪ੍ਰਯੋਗ ਵਿੱਚ ਲਿਆਂਦਾ ਜਾਵੇਗਾ ਤੇ ਡਾਕਟਰੀ ਦੀ ਪੜਾਈ ਕਰ ਰਹੇ ਵਿਦਿਆਰਥੀ ਮਨੁੱਖੀ ਸਰੀਰ ਉਪਰ ਆਪਣੀ ਸਿੱਖਿਆ ਵਿੱਚ ਵਾਧਾ ਕਰ ਸਕਣਗੇ. ਇਸ ਮੌਕੇ ਸਮਾਜਕ ਕਾਰਜ ਨੂੰ ਸਿਰੇ ਚੜਾਉਣ ਵਿੱਚ ਦਲਵੀਰ ਕਟਾਣੀ, ਪ੍ਰਿੰਸੀਪਲ ਹਰਭਜਨ ਸਿੰਘ, ਜਸਵੰਤ ਜੀਰਖ, ਦਲਬੀਰ ਕਟਾਣੀ, ਕੰਵਲਜੀਤ ਜਗਰਾਉਂ, ਮਸਟਰ ਰੁਪਿੰਦਰ ਸਿੰਘ, ਰਾਜਿੰਦਰ ਜੰਡਾਲੀ ਨੇ ਵਿਸੇਸ਼ ਯੋਗਦਾਨ ਪਾਇਆ.

powered by social2s