ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਨੂੰ

ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ.ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਇਸ ਮੇਲੇ ਦੀ ਵਧੇਰੇ ਜਾਣਕਾਰੀ ਤੇ ਮੇਲੇ ਦੀ ਥਾਂ ਬਾਰੇ →ਇਥੋਂ ਸੱਦਾ ਪੱਤਰ ਡਾਉਨਲੋਡ ਕਰੋ।

ਵੱਲੋਂ- ਤਰਕਸ਼ੀਲ ਸੁਸਾਇਟੀ ਪੰਜਾਬ

ਲਾਂਡਰਾਂ ਸਕੂਲ ਵਿੱਚ ਚੇਤਨਾ ਪਰਖ ਪ੍ਰੀਖਿਆ ਲਈ ਕੀਤਾ ਪ੍ਰੇਰਿਤ 

ਮੋਹਾਲੀ, 28 ਨਵੰਬਰ (ਡਾ. ਮਜੀਦ ਆਜਾਦ ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਾਲੀ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਸਰਕਾਰੀ ਹਾਈ ਸਕੂਲ ਲਾਂਡਰਾਂ ਵਿਖੇ ਸਵੇਰ ਦੀ ਸਭਾ ਮੌਕੇ ਸੰਬੋਧਨ ਕੀਤਾ ਗਿਆ. ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ

ਡਾ. ਮਜੀਦ ਆਜਾਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ.

ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਨੂੰ ਵਿਦਿਆਰਥੀਆਂ ਅੰਦਰ ਲੈਕੇ ਜਾਣ ਲਈ ਤਰਕਸ਼ੀਲ ਸੁਸਾਇਟੀ ਵਲੋਂ ਜਨਵਰੀ ਮਹੀਨੇ ਚੌਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਜਾ ਰਹੀ ਹੈ, ਇਸ ਵਾਸਤੇ ਮਿਡਲ ਅਤੇ ਸੈਕੰਡਰੀ ਵਰਗ ਲਈ ਵੱਖ ਵੱਖ ਕਿਤਾਬਾਂ ਤਿਆਰ ਕੀਤੀਆਂ ਗਈਆਂ ਹਨ. ਉਨ੍ਹਾਂ ਕਿਹਾ ਕਿ ਚੇਤਨਾ ਪ੍ਰੀਖਿਆ ਦੇ ਰਾਹੀਂ ਵਿਦਿਆਰਥੀਆਂ ਨੂੰ ਸੂਰਜ ਗ੍ਰਹਿਣ, ਚੰਦ ਗ੍ਰਹਿ, ਬਿਜਲੀ ਚਮਕਣਾ, ਬੱਦਲਾਂ ਦਾ ਗਰਜਣਾ, ਭੂਚਾਲ, ਗ੍ਰਹਿਆਂ ਦੀ ਚਾਲ, ਬ੍ਰਹਿਮੰਡ, ਸੂਰਜ ਪਰਿਵਾਰ ਤੇ ਧਰਤੀ ਤੇ ਵਾਪਰਦੇ ਵਰਤਾਰਿਆਂ ਪ੍ਰਤੀ ਸਹੀ ਜਾਣਕਾਰੀ ਪ੍ਰਾਪਤ ਹੋਵੇਗੀ. ਜਿਸ ਨਾਲ ਉਹ ਭਵਿੱਖ ਵਿੱਚ ਅੰਧਵਿਸਵਾਸ਼ ਤੋਂ ਬਚੇ ਰਹਿਣਗੇ. 

ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਮਾਂਗਟ ਨੇ ਵਿਦਿਆਰਥੀਆਂ ਨੂੰ ਬੜੇ ਪਿਆਰ ਤੇ ਵਿਲੱਖਣ ਅੰਦਾਜ਼ ਵਿੱਚ ਵਿਗਿਆਨਕ ਵਿਚਾਰ ਅਪਨਾਉਣ  ਦਾ ਸੁਨੇਹਾ ਦਿੱਤਾ. ਉਨ੍ਹਾਂ ਵਿਗਿਆਨਕ ਵਿਚਾਰ ਲੈ ਕੇ ਵਿਦਿਆਰਥੀਆਂ ਦੇ ਸਨਮੁੱਖ ਹੋਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਵੀ ਕੀਤਾ. 

powered by social2s