ਬਰਨਾਲਾ ਵਿਖੇ ਤਰਕਸ਼ੀਲ ਪੁਸਤਕ ਮੇਲਾ 21 ਤੋਂ 23 ਅਗਸਤ ਨੂੰ

ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ.ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਇਸ ਮੇਲੇ ਦੀ ਵਧੇਰੇ ਜਾਣਕਾਰੀ ਤੇ ਮੇਲੇ ਦੀ ਥਾਂ ਬਾਰੇ →ਇਥੋਂ ਸੱਦਾ ਪੱਤਰ ਡਾਉਨਲੋਡ ਕਰੋ।

ਵੱਲੋਂ- ਤਰਕਸ਼ੀਲ ਸੁਸਾਇਟੀ ਪੰਜਾਬ

ਤਰਕਸ਼ੀਲ ਸਾਹਿਤ ਵੈਨ ਦੇ ਨਾਲ ਸਕੂਲਾਂ ਵਿੱਚ ਪੇਸ਼ ਕੀਤੇ ਤਰਕਸ਼ੀਲ ਪ੍ਰੋਗਰਾਮ

ਮੋਹਾਲੀ, 24 ਦਿਸੰਬਰ (ਡਾ. ਮਜੀਦ ਆਜਾਦ); ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਾਲੀ ਵੱਲੋਂ ਲੋਕਾਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਤਰਕਸ਼ੀਲ ਸਾਹਿਤ ਵੈਨ ਵਲੋਂ ਮੋਹਾਲੀ ਦੇ ਵੱਖ ਸਕੂਲਾਂ ਅਤੇ ਜਨਤਕ ਥਾਵਾਂ ਉਪਰ ਪੁਸਤਕ ਪ੍ਰਦਰਸ਼ਨੀ

ਲਗਾਈ ਗਈ ਅਤੇ ਤਰਕਸ਼ੀਲ ਸਾਹਿਤ ਦੀ ਵਿਕਰੀ ਕੀਤੀ ਗਈ. ਸਰਕਾਰੀ ਸੀ. ਸੈਕੰਡਰੀ ਸਕੂਲ ਮੱਛਲੀ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3B1 ਵਿਖੇ ਇਕਾਈ ਮੋਹਾਲੀ ਦੇ ਮੁਖੀ ਲੈਕਚਰਾਰ ਸੁਰਜੀਤ ਸਿੰਘ ਅਤੇ ਸੂਬਾ ਆਗੂ ਡਾ. ਮਜੀਦ ਆਜਾਦ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ .ਆਗੂਆਂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲਣ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ.ਉਨਾਂ ਕਿਹਾ ਕਿ ਵਿਗਿਆਨਕ ਤੌਰ ਤੇ ਜਾਗਰੂਕ ਹੋ ਕੇ ਤੇ ਨੈਤਿਕ ਕਦਰਾਂ ਕੀਮਤਾਂ, ਇਮਾਨਦਾਰੀ ਤੇ ਮਿਹਨਤ ਕਰਨ ਗੁਣ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ.ਕਿਸੇ ਵੀ ਗੱਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਪਰਖਣਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ /ਲੋਕਾਂ ਅੰਦਰ

ਵਿਗਿਆਨਕ ਸੋਚ ਤੇ ਭਾਈਚਾਰਕ ਸਾਂਝ ਦੇ ਪਸਾਰੇ ਨਾਲ ਉਨ੍ਹਾਂ ਦੇ ਦਿਲ ਦਿਮਾਗ਼ ਨੂੰ ਰੁਸ਼ਨਾਉਣਾ ਲੋਚਦੇ ਹਨ.

ਇਸ ਮੌਕੇ ਤਰਕਸ਼ੀਲ ਟੀਮ ਨੇ ਸਮੂਹ ਅਧਿਆਪਕਾਂ ਦੀ ਸ਼ਮੂਲੀਅਤ ਵਿੱਚ ਚੇਤਨਾ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਕੇ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ. ਸੂਬਾ ਆਗੂ ਜਸਵੰਤ ਮੋਹਾਲੀ ਤੇ ਸਤਨਾਮ ਖਿਲਚੀਆਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਤਹਿਤ ਮੋਹਲ਼ੀ ਦੇ 3B2 ਮਾਰਕੀਟ ਵਿਖੇ ਸ਼ਾਮ ਵੇਲੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ.ਇਸ ਪ੍ਰੋਗਰਾਮ ਵਿੱਚ ਸਹਿਯੋਗ ਲਈ ਤਰਕਸ਼ੀਲ ਟੀਮ ਵੀ ਪ੍ਰਿੰਸੀਪਲ ਮੈਡਮ ਨਵਦੀਪ ਗੁਪਤਾ ਅਤੇ ਪ੍ਰਿੰਸੀਪਲ ਸ਼ੈਲਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ.

powered by social2s